19.6 C
Toronto
Sunday, May 31, 2026
spot_img
Homeਹਫ਼ਤਾਵਾਰੀ ਫੇਰੀਪੰਜਾਬ 'ਚ ਹੜ੍ਹਾਂ ਨੇ ਕੀਤਾ ਅਣਕਿਆਸਿਆ ਨੁਕਸਾਨ

ਪੰਜਾਬ ‘ਚ ਹੜ੍ਹਾਂ ਨੇ ਕੀਤਾ ਅਣਕਿਆਸਿਆ ਨੁਕਸਾਨ

ਸਿਆਸੀ ਪਾਰਟੀਆਂ ਦੇ ਆਗੂ ਲੈ ਰਹੇ ਜਾਇਜ਼ੇ * ਫਿਲਮੀ ਕਲਾਕਾਰ ਤੇ ਅਦਾਕਾਰ ਕਰ ਰਹੇ ਮੱਦਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲਗਾਤਾਰ ਪਏ ਮੀਂਹ ਅਤੇ ਹਿਮਾਚਲ ਪ੍ਰਦੇਸ਼ ‘ਚ ਪਏ ਮੀਂਹ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ। ਜਿਸਦੇ ਚੱਲਦਿਆਂ ਸਰਕਾਰ ਨੂੰ ਡੈਮਾਂ ਵਿਚੋਂ ਪਾਣੀ ਛੱਡਣਾ ਪਿਆ ਅਤੇ ਇਸ ਪਾਣੀ ਨੇ ਪੰਜਾਬ ਵਿਚ ਹੜ੍ਹਾਂ ਦਾ ਰੂਪ ਧਾਰ ਲਿਆ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵਤ ਸੂਬਾ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਗਏ ਹਨ।
ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ ਵਲੋਂ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਪੰਜਾਬ ਵਿਚ ਹੜ੍ਹਾਂ ਦੇ ਕਹਿਰ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ।
ਇਸ ਨੂੰ ਦੇਖਦਿਆਂ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਗੇਟ ਰਿਕਾਰਡ 9ਵੀਂ ਵਾਰ ਖੋਲ੍ਹੇ ਗਏ ਹਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਵਿਦਿਅਕ ਅਦਾਰਿਆਂ ਵਿਚ 7 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਸੂਬੇ ਦੀ ਕੈਬਨਿਟ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚੇ। ਇਸ ਦੇ ਨਾਲ ਹੋਰ ਵੀ ਸਿਆਸੀਆਂ ਦੇ ਆਗੂ ਆਪੋ ਆਪਣੇ ਹਲਕਿਆਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੇ ਹਨ।

 

RELATED ARTICLES
POPULAR POSTS