ਭਾਰੀ ਮੀਂਹ ਤੇ ਢਿੱਗਾਂ ਡਿੱਗਣ ਕਾਰਨ 5 ਸਤੰਬਰ ਤੱਕ ਯਾਤਰਾ ‘ਤੇ ਲੱਗੀ ਸੀ ਰੋਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰੀ ਮੀਂਹ, ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਵੱਖ-ਵੱਖ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ ਸੀ। ਜਿਸ ਕਰਕੇ ਉਤਰਾਖੰਡ ਸਰਕਾਰ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ 5 ਸਤੰਬਰ ਤੱਕ ਰੋਕ ਲਗਾ ਦਿੱਤੀ ਗਈ ਸੀ। ਇਹ ਯਾਤਰਾ ਹੁਣ ਮੁੜ ਸ਼ੁਰੂ ਹੋਣ ਜਾ ਰਹੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉਤਰਾਖੰਡ ਸਰਕਾਰ ਵਲੋਂ ਯਾਤਰੀਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ 1 ਸਤੰਬਰ ਤੋਂ 5 ਸਤੰਬਰ ਤੱਕ ਰੋਕ ਦਿੱਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਵਲੋਂ ਇਨ੍ਹਾਂ ਦਿਨਾਂ ਦੌਰਾਨ ਜ਼ਿਆਦਾ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਵਲੋਂ ਯਾਤਰਾ ਰੋਕਣ ਦਾ ਫੈਸਲਾ ਕੀਤਾ ਗਿਆ ਸੀ। ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਯਤਨ ਕਰ ਰਹੇ ਹਨ ਕਿ ਜੇਕਰ ਮੌਸਮ ਸਾਫ ਰਹਿੰਦਾ ਹੈ ਤਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ 5 ਸਤੰਬਰ ਤੋਂ ਸ਼ੁਰੂ ਹੋ ਜਾਵੇ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਵੇਗੀ ਸ਼ੁਰੂ
RELATED ARTICLES

