20.3 C
Toronto
Wednesday, May 27, 2026
spot_img
HomeਕੈਨੇਡਾFrontਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੰਗਤ ਨੇ ਨਿਭਾਈ ਸੇਵਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਸ਼ੁੱਕਰਵਾਰ ਨੂੰ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਇਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਸਮੂਹ ਸੰਗਤ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ। ਸੰਗਤ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ ਹੈ।

RELATED ARTICLES
POPULAR POSTS