23 C
Toronto
Sunday, August 16, 2026
spot_img
HomeਕੈਨੇਡਾFrontਹਾਕੀ ਏਸ਼ੀਆ ਕੱਪ ਦੀ ਜਿੱਤ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਕੀਤੀ ਗਈ...

ਹਾਕੀ ਏਸ਼ੀਆ ਕੱਪ ਦੀ ਜਿੱਤ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਕੀਤੀ ਗਈ ਸਮਰਪਿਤ

ਹਾਕੀ ਏਸ਼ੀਆ ਕੱਪ ਦੀ ਜਿੱਤ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਕੀਤੀ ਗਈ ਸਮਰਪਿਤ
ਭਾਰਤੀ ਟੀਮ ਨੇ ਦੱਖਣੀ ਕੋਰੀਆ ਨੂੰ ਹਰਾ ਕੇ ਜਿੱਤਿਆ ਹੈ ਏਸ਼ੀਆ ਕੱਪ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਪ੍ਰੀਤ ਸਿੰਘ ਨੇ ‘ਹੀਰੋ ਏਸ਼ੀਆ ਕੱਪ 2025’ ਦੀ ਜਿੱਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮਰਪਿਤ ਕੀਤੀ ਹੈ। ਮੈਚ ਜਿੱਤਣ ਤੋਂ ਬਾਅਦ ਮਨਪ੍ਰੀਤ ਨੇ ਕਿਹਾ ਕਿ ਮੈਂ ਇਸ ਜਿੱਤ ਨੂੰ ਪੰਜਾਬ ਦੇ ਵਿਅਕਤੀਆਂ ਨੂੰ ਸਮਰਪਿਤ ਕਰਨਾ ਚਾਹੁੰਦਾ ਹਾਂ, ਜੋ ਵਿਨਾਸ਼ਕਾਰੀ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਹਰ ਪੀੜਤ ਲਈ ਹੈ, ਜੋ ਆਪਣੀ ਜ਼ਿੰਦਗੀ ਨੂੰ ਦੁਬਾਰਾ ਬਣਾਉਣ ਲਈ ਸੰਘਰਸ਼ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਲੰਘੇ ਕੱਲ੍ਹ ਐਤਵਾਰ ਨੂੰ ਬਿਹਾਰ ਦੇ ਰਾਜਗੀਰ ’ਚ ਖੇਡੇ ਗਏ ਫਾਈਨਲ ਮੈਚ ਵਿਚ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਸੀ। ਇਸਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ ਅਗਲੇ ਸਾਲ ਖੇਡੇ ਜਾਣ ਵਾਲੇ ਵਰਲਡ ਕੱਪ ਲਈ ਕੁਆਲੀਫਾਈ ਵੀ ਕੀਤਾ ਹੈ। ਉਧਰ ਦੂਜੇ ਪਾਸੇ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਚੀਨ ਦੇ ਹਾਂਗਜੂ ਵਿਚ ਏਸ਼ੀਆ ਕੱਪ ਦੇ ਇਕ ਮੈਚ ’ਚ ਸਿੰਗਾਪੁਰ ਨੂੰ 12-0 ਨਾਲ ਹਰਾ ਦਿੱਤਾ ਹੈ।

RELATED ARTICLES
POPULAR POSTS