25 C
Toronto
Friday, June 5, 2026
spot_img
HomeਕੈਨੇਡਾFrontਨੇਪਾਲ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਘਰ ਨੂੰ ਪ੍ਰਦਰਸ਼ਨਕਾਰੀਆਂ ਨੇ ਲਗਾਈ...

ਨੇਪਾਲ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਘਰ ਨੂੰ ਪ੍ਰਦਰਸ਼ਨਕਾਰੀਆਂ ਨੇ ਲਗਾਈ ਅੱਗ


ਨੇਪਾਲ ’ਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਏ ਜਾਣ ਖਿਲਾਫ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਹੁਣ ਤੱਕ 19 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਮੰਗਲਵਾਰ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਓਲੀ ਦੇ ਘਰ ਦੀ ਭੰਨਤੋੜ ਕੀਤੀ ਅਤੇ ਫਿਰ ਘਰਾਂ ਨੂੰ ਅੱਗ ਦੇ ਹਵਾਲੇ ਦਿੱਤਾ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਅਤੇ ਸ਼ੇਰ ਬਹਾਦੁਰ ਦੇਓਬਾ, ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪਿ੍ਰਥਵੀ ਸੁਬਾ ਗੁਰੰਗ ਦੇ ਘਰਾਂ ਦੀ ਵੀ ਭੰਨ ਤੋੜ ਕੀਤੀ ਗਈ। ਇਸਦੇ ਚੱਲਦਿਆਂ ਸਰਕਾਰ ਵਿਚੋਂ ਮੰਤਰੀਆਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਗ੍ਰਹਿ ਮੰਤਰੀ ਰਮੇਸ਼ ਲੇਖਕ ਤੋਂ ਬਾਅਦ ਖੇਤੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਰੋਤ ਮੰਤਰੀ ਪ੍ਰਦੀਪ ਯਾਦਵ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਚੱਲਦਿਆਂ ਭਾਰਤ ਦੀ ਸਰਕਾਰ ਨੇ ਨੇਪਾਲ ਵਿਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

RELATED ARTICLES
POPULAR POSTS