17.5 C
Toronto
Friday, June 5, 2026
spot_img
HomeਕੈਨੇਡਾFrontਪੀਐਮ ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਸਹਾਇਤਾ ਦਾ...

ਪੀਐਮ ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ


ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿਚ ਵੀ ਹੜ੍ਹ ਅਤੇ ਮੀਂਹ ਨਾਲ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ ਹੈ ਅਤੇ ਹਿਮਾਚਲ ਲਈ 1500 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਲਈ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਵੀ ਕੀਤਾ ਹੈ। ਪੀਐਮ ਮੋਦੀ ਨੇ ਇਸ ਆਫਤ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿਚ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

RELATED ARTICLES
POPULAR POSTS