-6.1 C
Toronto
Friday, February 27, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗਿ੍ਰਫਤਾਰ

ਆਮ ਆਦਮੀ ਪਾਰਟੀ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗਿ੍ਰਫਤਾਰ


12 ਸਾਲ ਪੁਰਾਣੇ ਮਾਮਲੇ ਵਿਚ ਦਿੱਤਾ ਗਿਆ ਦੋਸ਼ੀ ਕਰਾਰ
ਤਰਨਤਾਰਨ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ ਪੁਰਾਣੇ ਮਾਮਲੇ ਵਿਚ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਲੰਬੇ ਸਮੇਂ ਤੱਕ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਵਿਚ ਅਦਾਲਤ ਵਲੋਂ ਮਨਜਿੰਦਰ ਸਿੰਘ ਲਾਲਪੁਰਾ ਸਣੇ 7 ਵਿਅਕਤੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਿਧਾਇਕ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ’ਤੇ ਵੀ ਖਤਰਾ ਮੰਡਰਾ ਸਕਦਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਹੁਣ ਤੱਕ ਵੱਖ-ਵੱਖ ਮਾਮਲਿਆਂ ਵਿਚ ਘਿਰ ਚੁੱਕੇ ਹਨ।

RELATED ARTICLES
POPULAR POSTS