14.6 C
Toronto
Monday, April 13, 2026
spot_img
HomeਕੈਨੇਡਾFrontਮਨਪ੍ਰੀਤ ਇਆਲੀ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਕੀਤੀ...

ਮਨਪ੍ਰੀਤ ਇਆਲੀ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਕੀਤੀ ਮੰਗ


ਇਆਲੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਇਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਹੈ। ਇਆਲੀ ਨੇ ਇਸ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਅਪੀਲ ਵੀ ਕੀਤੀ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਕਿ ਹੜ੍ਹਾਂ ਕਾਰਨ ਪੰਜਾਬ ਵਿਚ ਗੰਭੀਰ ਹਾਲਾਤ ਬਣੇ ਹੋਏ ਹਨ ਅਤੇ ਇਸ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਣਾ ਚਾਹੀਦਾ ਹੈ। ਇਆਲੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੇ ਜੀਵਨ, ਸੰਪਤੀ ਅਤੇ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਹਜ਼ਾਰਾਂ ਪਰਿਵਾਰਾਂ ’ਤੇ ਗੰਭੀਰ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹ ਪੀੜਤਾਂ ਦੀ ਮੱਦਦ ਲਈ ਠੋਸ ਨੀਤੀ ਬਣਾਈ ਜਾਣੀ ਚਾਹੀਦੀ ਹੈ।

RELATED ARTICLES
POPULAR POSTS