12 ਸਾਲ ਪੁਰਾਣੇ ਮਾਮਲੇ ‘ਚ ਦਿੱਤਾ ਗਿਆ ਦੋਸ਼ੀ ਕਰਾਰ
ਤਰਨਤਾਰਨ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ‘ਤੇ ਤਸ਼ੱਦਦ ਢਾਹੁਣ ਦੇ 12 ਸਾਲ ਪੁਰਾਣੇ ਮਾਮਲੇ ਵਿਚ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਲੰਬੇ ਸਮੇਂ ਤੱਕ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਵਿਚ ਅਦਾਲਤ ਵਲੋਂ ਮਨਜਿੰਦਰ ਸਿੰਘ ਲਾਲਪੁਰਾ ਸਣੇ 7 ਵਿਅਕਤੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਿਧਾਇਕ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ‘ਤੇ ਵੀ ਖਤਰਾ ਮੰਡਰਾ ਸਕਦਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਹੁਣ ਤੱਕ ਵੱਖ-ਵੱਖ ਮਾਮਲਿਆਂ ਵਿਚ ਘਿਰ ਚੁੱਕੇ ਹਨ।

