19.5 C
Toronto
Saturday, August 29, 2026
spot_img
Homeਹਫ਼ਤਾਵਾਰੀ ਫੇਰੀਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ ਅਤੇ ਸ਼ਰਧਾਲੂ ਮੁੜ ਉਤਸ਼ਾਹ ਨਾਲ ਗੁਰੂ ਧਾਮ ‘ਤੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਇਹ ਸਾਲਾਨਾ ਯਾਤਰਾ 10 ਅਕਤੂਬਰ ਤੱਕ ਚੱਲੇਗੀ। ਇਸ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਰੋਪਵੇਅ ਸਥਾਪਤ ਕਰਨ ਦਾ ਕੰਮ ਵੀ ਅਗਲੇ ਪੜਾਅ ਵਿੱਚ ਪੁੱਜ ਗਿਆ ਹੈ। ਵਧੇਰੇ ਮੀਂਹਾਂ, ਕਈ ਥਾਵਾਂ ‘ਤੇ ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ ਉੱਤਰਾਖੰਡ ਸਰਕਾਰ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸਣੇ ਚਾਰ ਧਾਮ ਦੀ ਯਾਤਰਾ 5 ਸਤੰਬਰ ਤੱਕ ਬੰਦ ਕਰ ਦਿੱਤੀ ਗਈ ਸੀ। ਇਹ ਯਾਤਰਾ ਮੁੜ 6 ਸਤੰਬਰ ਤੋਂ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਲੋਕ ਹੜ੍ਹਾਂ ਵਿੱਚ ਘਿਰੇ ਹੋਏ ਹਨ, ਇਸ ਦੇ ਬਾਵਜੂਦ ਗੁਰੂ ਧਾਮਾਂ ਪ੍ਰਤੀ ਸ਼ਰਧਾ ਵਿੱਚ ਪਹਿਲਾਂ ਵਾਂਗ ਹੀ ਉਤਸ਼ਾਹ ਬਣਿਆ ਹੋਇਆ ਹੈ। ਇਹ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ।
ਹੈਲੀਕਾਪਟਰ ਸੇਵਾ 15 ਤੋਂ ਮੁੜ ਸ਼ੁਰੂ ਹੋਵੇਗੀ
ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 15 ਸਤੰਬਰ ਤੋਂ ਹੈਲੀਕਾਪਟਰ ਸੇਵਾ ਵੀ ਮੁੜ ਸ਼ੁਰੂ ਹੋ ਜਾਵੇਗੀ। ਇਹ ਸੇਵਾ ਉਨ੍ਹਾਂ ਸ਼ਰਧਾਲੂਆਂ ਵਾਸਤੇ ਵਧੇਰੇ ਲਾਭਦਾਇਕ ਹੈ ਜੋ ਪੈਦਲ ਯਾਤਰਾ ਕਰਨ ਤੋਂ ਅਸਮਰੱਥ ਹਨ ਜਾਂ ਸਮੇਂ ਦੀ ਘਾਟ ਕਾਰਨ ਜਲਦੀ ਦਰਸ਼ਨਾਂ ਵਾਸਤੇ ਪਹੁੰਚਣਾ ਚਾਹੁੰਦੇ ਹਨ। ਹੈਲੀਕਾਪਟਰ ਸੇਵਾ ਦੀ ਬਹਾਲੀ ਨਾਲ ਨਾ ਸਿਰਫ਼ ਯਾਤਰਾ ਸੌਖੀ ਹੋਵੇਗੀ ਸਗੋਂ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।

RELATED ARTICLES
POPULAR POSTS