12.2 C
Toronto
Sunday, October 11, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਕਿਹਾ : ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਜਲਦ ਮਿਲੇਗਾ ਮੁਆਵਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਜਿਵੇਂ ਹੀ ਇਹ ਕਾਰਵਾਈ ਪੂਰੀ ਹੋ ਜਾਵੇਗੀ ਸਰਕਾਰ ਵਲੋਂ ਤੁਰੰਤ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਅਧਿਕਾਰੀ ਪਿੰਡ-ਪਿੰਡ ਜਾ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਫਸਲਾਂ ਦੇ ਹੋਏ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ, ਮਕਾਨਾਂ ਦੇ ਹੋਏ ਨੁਕਸਾਨ ਲਈ 40 ਹਜ਼ਾਰ ਰੁਪਏ ਅਤੇ ਪਸ਼ੂਆਂ ਦੀ ਮੌਤ ਲਈ 37 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ 55 ਵਿਅਕਤੀਆਂ ਵਿਚੋਂ 42 ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ।

RELATED ARTICLES
POPULAR POSTS