
ਕਿਹਾ : ਸਰਕਾਰ ਪੰਚਾਇਤਾਂ ਤੋਂ ਗਰਾਂਟਾਂ ਦੇ ਪੈਸੇ ਵਾਪਸ ਮੰਗਵਾਉਣ ਲੱਗੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੀ ਚਿੱਠੀ, ਜੋ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 1 ਸਤੰਬਰ ਨੂੰ ਲਿਖੀ ਸੀ, ਉਹ ਇਕ ਕੋਝਾ ਮਜ਼ਾਕ ਸੀ। ਜਾਖੜ ਨੇ ਕਿਹਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੈਂ ਗਿਆ ਸੀ ਅਤੇ ਇਸ ਮੁਸ਼ਕਲ ਦੀ ਘੜੀ ਵਿਚ ਸਿਆਸਤ ਤੋਂ ਉਪਰ ਉਠ ਕੇ ਸਾਨੂੰ ਇਕ ਹੋ ਕੇ ਚੱਲਣਾ ਚਾਹੀਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਚਾਇਤਾਂ ਤੋਂ ਗਰਾਂਟਾਂ ਦੇ ਪੈਸੇ ਵਾਪਸ ਮੰਗਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ, ਇਸ ਮੁਸ਼ਕਲ ਦੀ ਘੜੀ ਵਿਚ ਸਿਆਸਤ ਨਾ ਕਰੇ।

