22 C
Toronto
Saturday, August 22, 2026
spot_img
HomeਕੈਨੇਡਾFrontਹਿਮਾਚਲ ਦੇ ਕੁਝ ਹਿੱਸਿਆਂ ’ਚ ਮੀਂਹ ਤੋਂ ਬਾਅਦ ਪੌਂਗ ਡੈਮ ਵਿਚ ਪਾਣੀ...

ਹਿਮਾਚਲ ਦੇ ਕੁਝ ਹਿੱਸਿਆਂ ’ਚ ਮੀਂਹ ਤੋਂ ਬਾਅਦ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਫਿਰ ਵਧਿਆ

ਹਿਮਾਚਲ ਦੇ ਕੁਝ ਹਿੱਸਿਆਂ ’ਚ ਮੀਂਹ ਤੋਂ ਬਾਅਦ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਫਿਰ ਵਧਿਆ
ਮੌਸਮ ਵਿਭਾਗ ਨੇ 21 ਸਤੰਬਰ ਤੱਕ ਹਿਮਾਚਲ ’ਚ ਹੋਰ ਮੀਂਹ ਦੀ ਕੀਤੀ ਭਵਿੱਖਬਾਣੀ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਨਿਰਧਾਰਤ ਸੀਮਾ ਤੋਂ ਕੁਝ ਇੰਝ ਉਤੇ ਰਹਿਣ ਤੋਂ ਬਾਅਦ ਹੁਣ ਦੋ ਫੁੱਟ ਵਧ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅੱਜ ਸੋਮਵਾਰ ਸਵੇਰੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1392.48 ਫੁੱਟ ਦਰਜ ਕੀਤਾ ਗਿਆ, ਜਦੋਂ ਕਿ ਉਪਰਲੀ ਸੀਮਾ 1390 ਫੁੱਟ ਹੈ। ਦੱਸਿਆ ਗਿਆ ਅੱਜ ਸਵੇਰੇ ਵੀ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਮੀਂਹ ਪਿਆ ਅਤੇ 21 ਸਤੰਬਰ ਤੱਕ ਹੋਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।  ਇਸਦੇ ਚੱਲਦਿਆਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਡੈਮਾਂ ਵਿਚੋਂ ਛੱਡੇ ਗਏ ਪਾਣੀ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ।

RELATED ARTICLES
POPULAR POSTS