
ਅੰਤਰਰਾਸ਼ਟਰੀ ਯਾਤਰੀਆਂ ਨੂੰ ਹੋਵੇਗਾ ਫਾਇਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਏਅਰਪੋਰਟ ਤੋਂ ਹੁਣ ਅੰਤਰਰਾਸ਼ਟਰੀ ਯਾਤਰੀ ਇਮੀਗਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ’ਤੇ ਫਾਸਟ ਟਰੈਕ ਇਮੀਗਰੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਨੇ ਇਸ ਵਿਸ਼ਵ ਪੱਧਰੀ ਸਹੂਲਤ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਹੈ। ਹਵਾਈ ਅੱਡੇ ’ਤੇ ਹੁਣ ਅੱਠ ਆਟੋਮੈਟਿਡ ਈ-ਗੇਟ, ਚਾਰ ਆਗਮਨ ਲਈ ਅਤੇ ਚਾਰ ਰਵਾਨਗੀ ਲਈ ਲਗਾਏ ਗਏ ਹਨ। ਇਸਦੇ ਚੱਲਦਿਆਂ ਯਾਤਰੀ ਹੁਣ ਕੁਝ ਸਕਿੰਟਾਂ ਵਿਚ ਹੀ ਬਾਇਓ ਮੈਟਰਿਕ ਤਸਦੀਕ ਨਾਲ ਇਮੀਗਰੇਸ਼ਨ ਕਲੀਅਰ ਕਰ ਸਕਣਗੇ। ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਕਿਹਾ ਹੈ ਕਿ ਅੰਮਿ੍ਰਤਸਰ ਲਈ ਇਹ ਇਕ ਇਤਿਹਾਸਕ ਕਦਮ ਹੈ। ਇਸ ਨਾਲ ਅੰਤਰਰਾਸ਼ਟਰੀ ਯਾਤਰੀਆਂ ਲਈ ਇਮੀਗਰੇਸ਼ਨ ਪ੍ਰਕਿਰਿਆ ਹੋਰ ਤੇਜ਼ ਅਤੇ ਸੁਚਾਰੂ ਹੋਵੇਗੀ।

