18.5 C
Toronto
Sunday, November 1, 2026
spot_img
HomeਕੈਨੇਡਾFrontਭਾਜਪਾ ਆਗੂ ਦਾ ਸਪੱਸ਼ਟੀਕਰਨ : ਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ...

ਭਾਜਪਾ ਆਗੂ ਦਾ ਸਪੱਸ਼ਟੀਕਰਨ : ਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਇਜ਼ਾਜਤ

ਭਾਜਪਾ ਆਗੂ ਦਾ ਸਪੱਸ਼ਟੀਕਰਨ : ਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਇਜ਼ਾਜਤ
ਆਰ.ਪੀ. ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਧਾਲੂਆਂ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਨਾਲ ਕੋਈ ਸ਼ਰਾਰਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਕਰਕੇ ਹੀ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀਐਮ ਮਾਨ ਇੰਨੇ ਹੀ ਫਿਕਰਮੰਦ ਹਨ ਤਾਂ ਪਾਕਿਸਤਾਨ ਜਾਣ ਵਾਲੇ ਜਥੇ ਦੀ ਸੁਰੱਖਿਆ ਨੂੰ ਲੈ ਕੇ ਲਿਖਤੀ ਹਾਮੀ ਭਰਨ।

RELATED ARTICLES
POPULAR POSTS