
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ਼ ਖਿਡਾਰੀ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੋਟਿਸ ਭੇਜਿਆ ਹੈ। ਇਨ੍ਹਾਂ ਦੋਵੇਂ ਖਿਡਾਰੀਆਂ ਕੋਲੋਂ ਔਨਲਾਈਨ ਬੈਟਿੰਗ ਐਪ ਦੇ ਪ੍ਰਮੋਸ਼ਨ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਇਸੇ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਰੌਬਿਨ ਉਥੱਪਾ ਨੂੰ 22 ਸਤੰਬਰ ਅਤੇ ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਦਿੱਲੀ ਸਥਿਤ ਈਡੀ ਦੇ ਦਫਤਰ ਵਿਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੇ ਚੱਲਦਿਆਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਵੀ 24 ਸਤੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜਿਆ ਗਿਆ ਹੈ। ਇਨ੍ਹਾਂ ਤਿੰਨਾਂ ਕੋਲੋਂ ਮਨੀ ਲਾਂਡਰਿੰਗ ਦੇ ਨਜ਼ਰੀਏ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਧਿਆਨ ਰਹੇ ਕਿ ਇਸੇ ਮਾਮਲੇ ਵਿਚ ਈਡੀ ਕਿ੍ਰਕਟ ਖਿਡਾਰੀ ਸ਼ਿਖਰ ਧਵਨ, ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਕੋਲੋਂ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ।

