19.2 C
Toronto
Wednesday, September 17, 2025
spot_img
HomeਕੈਨੇਡਾFrontਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਬਾਰੇ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ...

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਬਾਰੇ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰ ਸਰਕਾਰ ਨੂੰ ਪੱਤਰ


ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜਤ ਦੇਣ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜ਼ਾਜ਼ਤ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਬਾਜਵਾ ਅਤੇ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਤੁਰੰਤ ਖੋਲ੍ਹਿਆ ਜਾਵੇ ਅਤੇ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੀ ਯਾਤਰਾ ਮੁੜ ਬਹਾਲ ਕੀਤੀ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਯਾਤਰਾ ਨਹੀਂ ਹੈ ਬਲਕਿ ਸਿੱਖਾਂ ਲਈ ਇਕ ਆਤਮਿਕ ਅਵਸਰ ਅਤੇ ਧਾਰਮਿਕ ਅਧਿਕਾਰ ਹੈ, ਜਿਸ ਨੂੰ ਰੋਕਣਾ ਬਹੁਤ ਹੀ ਮੰਦਭਾਗਾ ਹੈ।

RELATED ARTICLES
POPULAR POSTS