16.8 C
Toronto
Saturday, October 10, 2026
spot_img
HomeਕੈਨੇਡਾFrontਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਵਿਚ ਐਸਜੀਪੀਸੀ ਵਲੋਂ ਕਾਰਵਾਈ

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਵਿਚ ਐਸਜੀਪੀਸੀ ਵਲੋਂ ਕਾਰਵਾਈ

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਵਿਚ ਐਸਜੀਪੀਸੀ ਵਲੋਂ ਕਾਰਵਾਈ
ਕਥਾਵਾਚਕ ਤੇ ਸੇਵਾਦਾਰ ਮੁਅੱਤਲ, ਆਰਜ਼ੀ ਗ੍ਰੰਥੀ ਦੀਆਂ ਸੇਵਾਵਾਂ ਵੀ ਸਮਾਪਤ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪਹੁੰਚਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਕਰਕੇ 4 ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਰਾਹੁਲ ਗਾਂਧੀ ਦੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ। ਪੜਤਾਲ ਰਿਪੋਰਟ ਅੱਜ ਮਿਲਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਪਲਵਿੰਦਰ ਸਿੰਘ ਤੇ ਸੇਵਾਦਾਰ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS