21.6 C
Toronto
Friday, August 28, 2026
spot_img
HomeਕੈਨੇਡਾFrontਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ
ਸੀਐਮ ਭਗਵੰਤ ਮਾਨ ਨੇ ਕਿਹਾ – ਸਾਰੇ ਪੰਜਾਬੀ ਇਕ-ਦੂਜੇ ਦੀ ਮੱਦਦ ਲਈ ਅੱਗੇ ਆਉਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਈ ਹੁਣ ਮੁਸ਼ਕਲ ਦੀ ਘੜੀ ਹੈ, ਪਰ ਪੰਜਾਬ ਨੇ ਕਦੇ ਵੀ ਕਿਸੇ ਮੁਸੀਬਤ ਸਾਹਮਣੇ ਆਪਣਾ ਸਿਰ ਨਹੀਂ ਝੁਕਾਇਆ ਹੈ। ਸੀਐਮ ਮਾਨ ਨੇ ਕਿਹਾ ਕਿ ਸਾਰੇ ਪੰਜਾਬੀ ਮਿਲ ਕੇ ਇਕ-ਦੂਜੇ ਦੀ ਮੱਦਦ ਲਈ ਅੱਗੇ ਆਉਣ। ਇਸਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਨਾਗਰਿਕਾਂ ਨੂੰ ਪੰਜਾਬ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਰਾਹਤ ਕਾਰਜਾਂ ਵਿਚ ਅੱਗੇ ਵਧਣ ਦਾ ਸਮਾਂ ਹੈ ਅਤੇ ਪੰਜਾਬ ਹਰ ਮੁਸੀਬਤ ਦੇ ਸਾਹਮਣੇ ਹਿੱਕ ਡਾਹ ਕੇ ਖੜ੍ਹਾ ਹੁੰਦਾ ਹੈ। ਮੁੱਖ ਮੰਤਰੀ ਨੇ ‘ਮਿਸ਼ਨ ਚੜ੍ਹਦੀ ਕਲਾ’ ਵਿਚ ਖੁੱਲ੍ਹਦਿਲੀ ਨਾਲ ਹਿੱਸਾ ਪਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਪੰਜਾਬ ਪਿਛਲੇ ਦਿਨੀਂ ਬਹੁਤ ਹੀ ਭਿਆਨਕ ਦੌਰ ਵਿਚੋਂ ਲੰਘਿਆ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵਲੋਂ ਦਿੱਤਾ ਹੋਇਆ ਇਕ-ਇਕ ਰੁਪਈਆ ਅਸੀਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਇਸਤੇਮਾਲ ਕਰਾਂਗੇ। ਧਿਆਨ ਰਹੇ ਕਿ ਪਿਛਲੇ ਦਿਨੀਂ ਹੜ੍ਹਾਂ ਕਰਕੇ ਪੰਜਾਬ ਦੇ ਕਈ ਖੇਤਰਾਂ ਵਿਚ ਬਹੁਤ ਨੁਕਸਾਨ ਹੋਇਆ ਹੈ।

RELATED ARTICLES
POPULAR POSTS