21.7 C
Toronto
Saturday, August 15, 2026
spot_img
HomeਕੈਨੇਡਾFrontਵੋਟ ਚੋਰੀ ਦੇ ਮਾਮਲੇ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ - ਕਿਹਾ :...

ਵੋਟ ਚੋਰੀ ਦੇ ਮਾਮਲੇ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ – ਕਿਹਾ : ਰਾਹੁਲ ਗਾਂਧੀ ਨੇ ਸੱਚਾਈ ਨੂੰ ਲਿਆਂਦਾ ਸਾਹਮਣੇ

ਵੋਟ ਚੋਰੀ ਦੇ ਮਾਮਲੇ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ – ਕਿਹਾ : ਰਾਹੁਲ ਗਾਂਧੀ ਨੇ ਸੱਚਾਈ ਨੂੰ ਲਿਆਂਦਾ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
‘ਵੋਟ ਚੋਰੀ’ ਦੇ ਮਾਮਲੇ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਕੀਤੇ ਖੁਲਾਸੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਬਾਜਵਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਰਾਹੁਲ ਗਾਂਧੀ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੋਟ ਚੋਰਾਂ ਦੀ ਰੱਖਿਆ ਕਰਨ ’ਚ ਲੱਗਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ-ਭਾਜਪਾ ਅਤੇ ਸਹਿਯੋਗੀ ਚੋਣ ਕਮਿਸ਼ਨ ਨੂੰ ਵੋਟਾਂ ਦੀ ਚੋਰੀ ਨਹੀਂ ਕਰਨ ਦਿਆਂਗੇ। ਬਾਜਵਾ ਨੇ ਦੇਸ਼ ਦੇ ਨੌਜਵਾਨਾਂ ਨੂੰ ਰਾਹੁਲ ਗਾਂਧੀ ਨਾਲ ਖੜ੍ਹਨ ਅਤੇ ਲੋਕਤੰਤਰ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਚੁੱਕਿਆ ਸੀ ਅਤੇ ਇਸ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਆਰੋਪ ਵੀ ਲਗਾਏ ਸਨ।

RELATED ARTICLES
POPULAR POSTS