9.9 C
Toronto
Monday, October 26, 2026
spot_img
Homeਭਾਰਤਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀ

ਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀ

ਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕੁਦਰਤ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਪਾਰਟੀ ਆਗੂ ਵੀ ਸਨ।

ਅੰਮ੍ਰਿਤਸਰ ਪਹੁੰਚਣ ਤੋਂ ਬਾਅਦ, ਉਹ ਅੰਮ੍ਰਿਤਸਰ ਦੇ ਅਜਨਾਲਾ ਦੇ ਘੋਨੇਵਾਲ ਪਿੰਡ ਗਏ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਨੁਕਸਾਨ ਬਾਰੇ ਜਾਣਿਆ। ਅਜਨਾਲਾ ਦੇ ਕਈ ਇਲਾਕਿਆਂ ਵਿੱਚ ਘੋਨੇਵਾਲ ਪਿੰਡ ਵੀ ਸ਼ਾਮਲ ਸੀ ਜੋ ਹੜ੍ਹ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਰਾਹੁਲ ਕੁਝ ਹੜ੍ਹ ਪ੍ਰਭਾਵਿਤ ਵਿਅਕਤੀਆਂ ਵਿੱਚ ਬੈਠ ਗਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਘੋਨੇਵਾਲ ਪਿੰਡ ਦੇ ਦੌਰਾ ਮਗਰੋਂ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੇ ਰਮਦਾਸ ਖੇਤਰ ਵਿੱਚ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਵੀ ਟੇਕਿਆ ਹੈ।

RELATED ARTICLES
POPULAR POSTS