21 C
Toronto
Sunday, September 13, 2026
spot_img
Homeਪੰਜਾਬਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ 'ਚ ਧੂਮ ਧਾਮ ਨਾਲ...

ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਗਿਆ

ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਗਿਆਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਹੋਲੀ ਮੌਕੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿਚ ਰੰਗਾਂ ਦਾ ਤਿਉਹਾਰ ਹੋਲੀ ਧੂਮ ਧਾਮ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਲੋਕਾਂ ਨੇ ਆਪਣੇ ਜਾਣ ਪਛਾਣ ਵਾਲਿਆਂ ‘ਤੇ ਰੰਗ ਸੁੱਟ ਕੇ ਹੋਲੀ ਮਨਾਈ। ਰੰਗਾਂ ਦੇ ਤਿਉਹਾਰ ਹੋਲੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਦੂਜੇ ਪਾਸੇ ਖਾਲਸੇ ਦੀ ਧਰਤੀ  ਸ੍ਰੀ ਆਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਅੱਜ ਹਾਥੀ-ਘੋੜਿਆਂ ‘ਤੇ ਸਵਾਰ ਸ਼ਸਤਰਧਾਰੀ ਨਿਹੰਗ ਸਿੰਘਾਂ ਵੱਲੋਂ ਮਹੱਲਾ ਵੀ ਕੱਢਿਆ ਗਿਆ।

RELATED ARTICLES
POPULAR POSTS