
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ੍ਰ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਨੇ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਹਜ਼ਾਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ 23 ਸਤੰਬਰ ਤੋਂ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ। ਇਸ ਲਈ ਆਧਾਰ ਕਾਰਡ, ਪਾਸਪੋਰਟ ਜਾਂ ਵੋਟਰ ਕਾਰਡ ਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸੇ ਦੌਰਾਨ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਸੀਐਮ ਮਾਨ ਨੇ ਕਿਹਾ ਕਿ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦਿਆਂਗੇ। ਜੀ.ਐਸ.ਟੀ. ਸੰਬੰਧੀ ਕੇਂਦਰ ਸਰਕਾਰ ’ਤੇ ਸਵਾਲ ਚੁੱਕਿਆਂ ਮਾਨ ਨੇ ਕਿਹਾ ਕਿ ਉਹ ਪਹਿਲਾਂ ਆਪ ਹੀ ਜੀਐਸਟੀ ਲੈ ਕੇ ਆਏ ਤੇ ਹੁਣ ਖ਼ੁਦ ਹੀ ਇਸ ਨੂੰ ਘਟਾ ਕੇ ਮਾਸਟਰ ਸਟ੍ਰੋਕ ਕਹਿ ਰਹੇ ਹਨ। ਝੋਨੇ ਦੀ ਪਰਾਲੀ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮਸ਼ੀਨਾਂ ਦਿੱਤੀਆਂ ਜਾਣਗੀਆਂ।

