-4.1 C
Toronto
Tuesday, February 10, 2026
spot_img
HomeਕੈਨੇਡਾFrontਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਜਵਾਬ ਕੀਤਾ ਦਾਖਲ

ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਜਵਾਬ ਕੀਤਾ ਦਾਖਲ


ਮਾਮਲੇ ਦੀ ਸੁਣਵਾਈ ਹੁਣ 29 ਸਤੰਬਰ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 29 ਸਤੰਬਰ ਨੂੰ ਹੋਣੀ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 25 ਜੂਨ ਨੂੰ ਮਜੀਠੀਆ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਪਹਿਲਾਂ 25 ਅਗਸਤ ਨੂੰ ਅੰਮਿ੍ਰਤਸਰ ਦੀ ਇਕ ਹੇਠਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ।

RELATED ARTICLES
POPULAR POSTS