ਰੱਖਿਆ ਮੰਤਰਾਲੇ ਦਾ ਵਾਧੂ ਚਾਰਜ ਅਰੁਣ ਜੇਤਲੀ ਨੂੰ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੋਆ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ। ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਭਲਕੇ ਮੰਗਲਵਾਰ ਨੂੰ ਗੋਆ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ। ਮਨੋਹਰ ਪਰੀਕਰ ਵੱਲੋਂ ਗੋਆ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਖ਼ਾਲੀ ਹੋਏ ਰੱਖਿਆ ਵਿਭਾਗ ਦਾ ਵਾਧੂ ਚਾਰਜ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਦਿੱਤਾ ਗਿਆ ਹੈ। ਮਨੋਹਰ ਪਰੀਕਰ ਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਰਾਜਪਾਲ ਨਾਲ ਮੁਲਾਕਾਤ ਕਰਕੇ 22 ਵਿਧਾਇਕਾਂ ਨਾਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਰਾਜਪਾਲ ਨੇ ਉਨ੍ਹਾਂ ਨੂੰ 15 ਦਿਨਾਂ ਵਿੱਚ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਗੋਆ ਵਿਚ ਕੁੱਲ 40 ਸੀਟਾਂ ਹਨ ਅਤੇ ਜਿਸ ਵਿਚੋਂ ਭਾਜਪਾ ਕੋਲ 13, ਕਾਂਗਰਸ ਕੋਲ 17 ਸੀਟਾਂ ਹਨ। ਭਾਜਪਾ ਨੇ ਕੁਝ ਆਜ਼ਾਦ ਉਮੀਦਵਾਰਾਂ ਨੂੰ ਨਾਲ ਲੈ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …