ਸਿੱਖ ਭਾਵਨਾਵਾਂ ਨਾਲ ਖਿਲਵਾੜ ਦੇ ਲਗਾਏ ਆਰੋਪ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਨੂੰ ਲੈ ਕੇ ਸਵਾਲ ਚੁੱਕੇ ਹਨ। ਏ.ਆਈ. ਤਕਨੀਕ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰ ਤੋਂ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਕਿ ਏ.ਆਈ. ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਸਿੱਖੀ ਦੇ ਮੁੱਢਲੇ ਸਿਧਾਂਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ, ਪਰੰਤੂ ਕੁਝ ਲੋਕਾਂ ਦੀ ਗਲਤ ਪਹੁੰਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ। ਧਾਮੀ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਦੱਸਿਆ ਹੈ।