
ਅਜਨਾਲਾ ਖੇਤਰ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਦਿੱਤੀ ਸਾਰੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਧਾਲੀਵਾਲ ਨੇ ਅਜਨਾਲਾ ਖੇਤਰ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਸਾਰੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ ਹੈ। ਇਸ ਸਬੰਧੀ ਧਾਲੀਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਹ ਅਜਨਾਲਾ ਖੇਤਰ ਦੀ ਹਰ ਪੱਖੋਂ ਮੱਦਦ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਹੋਰਾਂ ਨੂੰ ਮਿਲ ਕੇ ਬੜਾ ਚੰਗਾ ਲੱਗਿਆ ਹੈ। ਧਾਲੀਵਾਲ ਨੇ ਕਿਹਾ ਕਿ ਮੈਂ ਅਜਨਾਲਾ ਖੇਤਰ ਦੇ ਹੜ੍ਹ ਪੀੜਤਾਂ ਨਾਲ ਦੁਖਾਂਤਕ ਸਥਿਤੀਆਂ ਨਾਲ ਜੂਝਣ ਤੋਂ ਬਾਅਦ ਅੱਜ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਨਾਲ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਕੋਲ ਪਹਿਲਾਂ ਕੈਬਨਿਟ ਮੰਤਰੀ ਦਾ ਅਹੁਦਾ ਸੀ, ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਕੋਲੋਂ ਮੰਤਰੀ ਦਾ ਅਹੁਦਾ ਵਾਪਸ ਲੈ ਲਿਆ ਗਿਆ ਸੀ।

