16 ਮਾਰਚ ਨੂੰ ਚੁੱਕਣਗੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ
ਪ੍ਰਕਾਸ਼ ਸਿੰਘ ਬਾਦਲ ਨੇ ਵੀ ਰਾਜਪਾਲ ਨੂੰ ਅਸਤੀਫਾ ਸੌਂਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਜਿੱਤ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਨੇ ਜਿੱਤ ਦਾ ਤਾਜ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਸਜਾ ਦਿੱਤਾ। ਵਿਧਾਇਕ ਦਲ ਵੱਲੋਂ ਲੀਡਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜਪਾਲ ਕੋਲ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਹੁਣ ਪੰਜਾਬ ਕਾਂਗਰਸ ਪ੍ਰਧਾਨ ਤੇ ਵਿਧਾਇਕ ਦਲ ਦੇ ਆਗੂ ਕੈਪਟਨ ਅਮਰਿੰਦਰ ਸਿੰਘ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਕੈਪਟਨ ਭਲਕੇ ਮੰਗਲਵਾਰ ਨੂੰ ਦਿੱਲੀ ਵਿਚ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਉਨ੍ਹਾਂ 14ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ।
Check Also
ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ
ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ …