ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਅਗਲੇ ਮਹੀਨੇ ਯਾਨੀ ਅਕਤੂਬਰ ਵਿਚ ਭਾਰਤ ਦੇ ਦੌਰੇ ‘ਤੇ ਜਾਣ ਦੀ ਉਮੀਦ ਹੈ। ਉਹ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਕਾਰ ਅਕਤੂਬਰ ਮਹੀਨੇ ਵਿੱਚ ਹੋਣ ਵਾਲੀ ਇਸ ਮੁਲਾਕਾਤ ਲਈ ਹਾਲੇ ਤੱਕ ਕੋਈ ਤਾਰੀਖ਼ ਤੈਅ ਨਹੀਂ ਕੀਤੀ ਗਈ ਹੈ।
ਇਸ ਦੌਰੇ ਦੌਰਾਨ ਦੋਵੇਂ ਦੇਸ਼ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨਗੇ। ਇਸ ਦੌਰੇ ਨੂੰ ਭਾਰਤ ਅਤੇ ਕੈਨੇਡਾ ਵਿਚਕਾਰ ਸਬੰਧਾਂ ਵਿੱਚ ਸੁਧਾਰ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। 2023 ਵਿੱਚ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਤੋਂ ਬਾਅਦ ਇਹ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਧਿਆਨ ਰਹੇ ਕਿ ਲੰਘੇ ਜੂਨ ਮਹੀਨੇ ਦੌਰਾਨ ਕੈਨੇਡਾ ਵਿੱਚ ਹੋਏ ਜੀ-7 ਸੰਮੇਲਨ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੁਲਾਕਾਤ ਹੋਈ ਸੀ ਅਤੇ ਦੋਵਾਂ ਨੇਤਾਵਾਂ ਨੇ ਗੱਲਬਾਤ ਕੀਤੀ ਸੀ।
ਅਨੀਤਾ ਆਨੰਦ ਅਕਤੂਬਰ ਮਹੀਨੇ ਕਰ ਸਕਦੇ ਹਨ ਭਾਰਤ ਦਾ ਦੌਰਾ
RELATED ARTICLES