ਮੀਟਿੰਗ ਵਿਚ ਮੋਦੀ ਨੇ ਖੁਦ ਅਡਵਾਨੀ ਦਾ ਨਾਮ ਲਿਆ
ਅਹਿਮਦਾਬਾਦ/ਬਿਊਰੋ ਨਿਊਜ਼
ਯੂਪੀ ਵਿਧਾਨ ਸਭਾ ਚੋਣਾਂ ਵਿਚ ਮਿਲੇ ਭਾਰੀ ਬਹੁਮਤ ਤੋਂ ਬਾਅਦ ਹੁਣ ਭਾਜਪਾ ਨੂੰ ਆਪਣੀ ਪਸੰਦ ਦਾ ਰਾਸ਼ਟਰਪਤੀ ਮਿਲਣਾ ਤੈਅ ਹੈ। ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਹੁਣ ਐਲ.ਕੇ. ਅਡਵਾਨੀ ਦਾ ਨਾਮ ਸਾਹਮਣੇ ਆਇਆ ਹੈ।
ਇਸ ਬਾਰੇ ਵਿਚ ਪਿਛਲੇ ਦਿਨੀਂ ਇਕ ਮੀਟਿੰਗ ਵਿਚ ਚਰਚਾ ਵੀ ਹੋਈ ਸੀ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਅਡਵਾਨੀ ਵੀ ਹਾਜ਼ਰ ਸਨ। ਮੋਦੀ ਨੇ ਮੀਟਿੰਗ ਵਿਚ ਅਡਵਾਨੀ ਨੂੰ ਰਾਸ਼ਟਰਪਤੀ ਬਣਾਉਣ ਦਾ ਸੰਕੇਤ ਦਿੱਤਾ ਸੀ। ਯੂਪੀ ਦੇ ਚੋਣ ਨਤੀਜਿਆਂ ਤੋਂ ਬਾਅਦ ਅਡਵਾਨੀ ਦਾ ਰਾਸ਼ਟਰਪਤੀ ਬਣਨਾ ਯਕੀਨੀ ਹੀ ਮੰਨਿਆ ਜਾ ਰਿਹਾ ਹੈ। ਚੇਤੇ ਰਹੇ ਕਿ ਇਸੇ ਸਾਲ ਜੁਲਾਈ ਵਿਚ ਰਾਸ਼ਟਰਪਤੀ ਦੀ ਚੋਣ ਹੋਣੀ ਹੈ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …