4.9 C
Toronto
Thursday, April 30, 2026
spot_img
HomeਕੈਨੇਡਾFrontਕੇਰਲਾ ਦੀ ਸਰਕਾਰ ਨੇ ਐਸ.ਆਈ.ਆਰ. ਨੂੰ ਦੱਸਿਆ ਗੈਰ-ਜਮਹੂਰੀ

ਕੇਰਲਾ ਦੀ ਸਰਕਾਰ ਨੇ ਐਸ.ਆਈ.ਆਰ. ਨੂੰ ਦੱਸਿਆ ਗੈਰ-ਜਮਹੂਰੀ


ਵਿਧਾਨ ਸਭਾ ’ਚ ਸਰਬਸੰਮਤੀ ਨਾਲ ਮਤਾ ਪਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲਾ ਦੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਭਾਰਤੀ ਚੋਣ ਕਮਿਸ਼ਨ ਦੇ ਸੂਬੇ ਵਿਚ ਵੋਟਰ ਸੂਚੀਆਂ ਦੀ ਇਕ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਕਰਨ ਦੇ ਕਦਮ ਵਿਰੁੱਧ ਇਕ ਮਤਾ ਪਾਸ ਕੀਤਾ ਹੈ।  ਇਸਦੇ ਚੱਲਦਿਆਂ ਚੋਣ ਪੈਨਲ ਨੂੰ ਪਾਰਦਰਸ਼ੀ ਢੰਗ ਨਾਲ ਸੋਧ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਪਾਰਟੀਆਂ ਦੇ ਯੂਨਾਈਟਿਡ ਡੈਮੋਕਰੇਟਿਕ ਫਰੰਟ ਨੇ ਪਹਿਲਾਂ ਹੀ ਐਸ.ਆਈ.ਆਰ. ’ਤੇ ਆਪਣਾ ਸਖਤ ਇਤਰਾਜ਼ ਪ੍ਰਗਟ ਕੀਤਾ ਸੀ। ਯੂਨਾਈਟਿਡ ਡੈਮੋਕਰੇਟਿਕ ਫਰੰਟ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਵਲੋਂ ਸਦਨ ਵਿਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕੀਤਾ ਗਿਆ। ਪਿਨਾਰਾਈ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਹ ਕਾਰਵਾਈ ਬਿਨਾ ਕਿਸੇ ਤਿਆਰੀ ਦੇ, ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਸੀਐਮ ਨੇ ਕਿਹਾ ਕਿ ਇਹ ਲੋਕਤੰਤਰ ਲਈ ਚੁਣੌਤੀ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

RELATED ARTICLES
POPULAR POSTS