-16.1 C
Toronto
Saturday, January 31, 2026
spot_img
HomeਕੈਨੇਡਾFrontਆਈ.ਐਸ.ਆਈ. ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ ਪੰਜਾਬ ਪੁਲਿਸ :...

ਆਈ.ਐਸ.ਆਈ. ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ ਪੰਜਾਬ ਪੁਲਿਸ : ਡੀਜੀਪੀ ਗੌਰਵ ਯਾਦਵ


ਅੰਮਿ੍ਰਤਸਰ/ਬਿਊਰੋ ਨਿਊਜ਼
‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਆਈ.ਐਸ.ਆਈ. ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਪੁਲਿਸ ਉਨ੍ਹਾਂ ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਦੇ ਨਾਲ-ਨਾਲ ਛੋਟੇ ਹਥਿਆਰ ਵੀ ਆਉਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ ਹੁਣ ਤੱਕ ਬਹੁਤ ਸਾਰੇ ਤਸਕਰਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਿਆ ਹੈ। ਡੀਜੀਪੀ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸਦੇ ਮੱਦੇਨਜ਼ਰ ਪੰਜਾਬ ਪੁਲਿਸ ਤੋਂ ਇਲਾਵਾ ਬੀ.ਐਸ.ਐਫ਼. ਅਤੇ ਪੈਰਾਮਿਲਟਰੀ ਫੋਰਸ ਦੀਆਂ ਟੁਕੜੀਆਂ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖਣਗੀਆਂ। ਇਸੇ ਦੌਰਾਨ ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

RELATED ARTICLES
POPULAR POSTS