7.3 C
Toronto
Friday, May 22, 2026
spot_img
Homeਪੰਜਾਬਕੈਪਟਨ ਅਮਰਿੰਦਰ ਇਕ ਸਾਦੇ ਸਮਾਗਮ 'ਚ ਵੀਰਵਾਰ ਨੂੰ ਚੰਡੀਗੜ੍ਹ 'ਚ ਚੁੱਕਣਗੇ ਮੁੱਖ...

ਕੈਪਟਨ ਅਮਰਿੰਦਰ ਇਕ ਸਾਦੇ ਸਮਾਗਮ ‘ਚ ਵੀਰਵਾਰ ਨੂੰ ਚੰਡੀਗੜ੍ਹ ‘ਚ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਕਾਂਗਰਸ ਦੇ ਸਹੁੰ ਚੁੱਕ ਸਮਾਗਮ ‘ਚ ਰਾਹੁਲ ਗਾਂਧੀ ਵੀ ਪਹੁੰਚਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 16 ਮਾਰਚ ਦਿਨ ਵੀਰਵਾਰ ਨੂੰ ਅਹੁਦੇ ਦੀ ਸਹੁੰ ਚੁੱਕ ਲੈਣਗੇ। ਕੈਪਟਨ ਅਮਰਿੰਦਰ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ ਸਧਾਰਨ ਸਹੁੰ ਚੁੱਕ ਸਮਾਰੋਹ ਕਰਾਉਣ ਦਾ ਫੈਸਲਾ ਲਿਆ ਹੈ। ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਵੀਰਵਾਰ ਸਵੇਰੇ ਰਾਜ ਭਵਨ ਵਿਚ ਸਹੁੰ ਚੁੱਕ ਸਮਾਰੋਹ ਦੌਰਾਨ ਕੋਈ ਵਿਖਾਵਾ ਨਹੀਂ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਵਾਉਣਗੇ। ਕੈਪਟਨ ਅਮਰਿੰਦਰ ਦੇ ਨਾਲ ਕੁਝ ਮੰਤਰੀ ਵੀ ਸਹੁੰ ਚੁੱਕਣਗੇ।  ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਚ ਰੱਖੇ ਗਏ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਖਾਸ ਤੌਰ ‘ਤੇ ਸ਼ਿਰਕਤ ਕਰ ਸਕਦੇ ਹਨ।

RELATED ARTICLES
POPULAR POSTS