14.1 C
Toronto
Wednesday, September 30, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ - ਆਰ.ਐਸ.ਐਸ. ਨੇ ਕੀਤੀ ਸੀ ਦਿੱਲੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ – ਆਰ.ਐਸ.ਐਸ. ਨੇ ਕੀਤੀ ਸੀ ਦਿੱਲੀ ’ਚ ਸਿੱਖ ਪਰਿਵਾਰਾਂ ਦੀ ਮੱਦਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ – ਆਰ.ਐਸ.ਐਸ. ਨੇ ਕੀਤੀ ਸੀ ਦਿੱਲੀ ’ਚ ਸਿੱਖ ਪਰਿਵਾਰਾਂ ਦੀ ਮੱਦਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਨ੍ਹਾਂ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਸਥਾਪਨਾ ਦਿਵਸ ਦੇ ਸਮਾਗਮ ਦਾ ਗਵਾਹ ਬਣਨ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਆਰ.ਐਸ.ਐਸ. ਦੇ 100 ਸਾਲ ਪੂਰੇ ਹੋਣ ਦੀ ਯਾਦ ਵਿਚ ਇਕ ਵਿਸ਼ੇਸ਼ ਡਾਕ ਟਿਕਟ ਅਤੇ ਇਕ ਸਿੱਕਾ ਵੀ ਜਾਰੀ ਕੀਤਾ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਮੌਕੇ ਆਰ.ਐਸ.ਐਸ. ਨੇ ਸਿੱਖ ਪਰਿਵਾਰਾਂ ਦੀ ਬਹੁਤ ਮੱਦਦ ਕੀਤੀ ਸੀ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਸ਼ਰਨ ਦਿੱਤੀ ਸੀ। ਪੀਐਮ ਨੇ ਕਿਹਾ ਕਿ ਇਹ ਸਵੈਮ ਸੇਵਕਾਂ ਦਾ ਸੁਭਾਅ ਹੈ। ਮੋਦੀ ਨੇ ਕਿਹਾ ਕਿ ਦੁਨੀਆ ਨੇ ਕੋਵਿਡ ਮਹਾਂਮਾਰੀ ਦੌਰਾਨ ਵੀ ਆਰ.ਐਸ.ਐਸ. ਦੀ ਹਿੰਮਤ ਅਤੇ ਸੇਵਾ ਦੇਖੀ ਹੈ।

RELATED ARTICLES
POPULAR POSTS