16.1 C
Toronto
Wednesday, October 14, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਦੀ ਹੱਤਿਆ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਦੀ ਹੱਤਿਆ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਦੀ ਹੱਤਿਆ ਦੀ ਕੀਤੀ ਨਿਖੇਧੀਕਿਹਾ, ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸੀਆਂ ਨੇ ਰੰਗ ਦਿਖਾਉਣੇ ਸ਼ੁਰੂ ਕੀਤੇ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ‘ਚ ਅਕਾਲੀ ਆਗੂ ਦੀ ਕੀਤੀ ਹੱਤਿਆ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਆਮ ਆਦਮੀ ਪਾਰਟੀ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸੀ ਆਗੂਆਂ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ।ઠਖਹਿਰਾ ਨੇ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾਂ ਦੇ ਰਾਜ ਦੌਰਾਨ ਅਕਾਲੀ ਆਗੂਆਂ ਨੇ ਆਮ ਲੋਕਾਂ ਉਤੇ ਅਤਿਆਚਾਰ ਕਰਨ ਦੀ ਹੱਦ ਕੀਤੀ ਹੈ ਅਤੇ ਹੁਣ ਕਾਂਗਰਸ ਆਗੂਆਂ ਦੀ ਅਜਿਹਾ ਕਰਨ ਦੀ ਵਾਰੀ ਹੈ।ઠਕੰਵਰ ਸੰਧੂ ਨੇ ਮੰਗ ਕੀਤੀ ਕਿ ਇਸ ਕਤਲ ਲਈ ਜਿੰਮੇਵਾਰ ਕਾਂਗਰਸੀ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਜਾਵੇ।

RELATED ARTICLES
POPULAR POSTS