17.8 C
Toronto
Sunday, June 14, 2026
spot_img
Homeਪੰਜਾਬਗੁਰਦਾਸਪੁਰ 'ਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਦੀ...

ਗੁਰਦਾਸਪੁਰ ‘ਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਦੀ ਗੋਲੀ ਮਾਰ ਕੇ ਹੱਤਿਆ

ਕਾਂਗਰਸ ਨਾਲ ਸਬੰਧਤ ਸੇਵਾਮੁਕਤ ਕਰਨਲ ਨੇ ਅਕਾਲੀ ਆਗੂ ਦੇ ਮਾਰੀ ਸੀ ਗੋਲੀ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਕਾਂਗਰਸੀ ਵਰਕਰਾਂ ਦੇ ਹੌਸਲੇ ਵਧ ਗਏ ਹਨ। ਕਾਂਗਰਸੀਆਂ ਨੇ ਅਕਾਲੀਆਂ ਨਾਲ ਨਿੱਜੀ ਖੁੰਦਕਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੀ ਘਟਨਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਫੇਰੋਚੇਚੀ ਵਿਚ ਵਾਪਰੀ। ਫੇਰੋਚੇਚੀ ਪਿੰਡ ਦੇ ਹੀ ਰਿਟਾਇਰ ਕਰਨਲ ਨੇ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖ਼ਾਲਸਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੇਵਾਮੁਕਤ ਕਰਨਲ ਦਾ ਸਬੰਧ ਕਾਂਗਰਸ ਪਾਰਟੀ ਨਾਲ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਅਕਾਲੀ ਆਗੂ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਬੇਹੱਦ ਕਰੀਬੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪੁੱਤਰ ਸਰਬਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਕਾਂਗਰਸੀ ਆਗੂ ਕਰਨਲ ਸੁਰਜੀਤ ਸਿੰਘ ਤੇ ਉਸ ਦਾ ਬੇਟਾ ਸੁਮੀਤ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਸਿਆਸੀ ਰੰਜਿਸ਼ ਰੱਖਦਾ ਸੀ। ਇਸ ਲਈ ਦੋਹਾਂ ਪਿਓ-ਪੁੱਤ ਨੇ ਇੱਕ ਹੋਰ ਵਿਅਕਤੀ ਨਾਲ ਮਿਲਕੇ ਉਸ ਦੇ ਪਿਤਾ ਗੁਰਬਚਨ ਸਿੰਘ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ।

RELATED ARTICLES
POPULAR POSTS