ਨਵੀਂ ਵਜ਼ਾਰਤ ਨੂੰ ਵੀ ਰਾਜਪਾਲ ਚੁਕਾਉਣਗੇ ਮੰਤਰੀ ਪਦ ਦੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਵੀਰਵਾਰ ਦੇ ਚੜ੍ਹਦੇ ਸੂਰਜ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਬਣ ਜਾਣਗੇ। ਚੰਡੀਗੜ੍ਹ ਸਥਿਤ ਪੰਜਾਬ ਰਾਜਪਾਲ ਦੇ ਭਵਨ ਵਿਚ ਆਯੋਜਿਤ ਹੋਣ ਵਾਲੇ ਸਾਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਇਕ ਦਲ ਦੇ ਆਗੂ ਚੁਣੇ ਗਏ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਲੈਣਗੇ। ਉਹਨਾਂ ਦੇ ਨਾਲ ਹੀ 8 ਤੋਂ ਲੈ ਕੇ 10 ਤੱਕ ਕਾਂਗਰਸੀ ਵਿਧਾਇਕਾਂ ਨੂੰ ਵੀ ਮੰਤਰੀ ਪਦ ਦੀ ਸਹੁੰ ਚੁਕਾਈ ਜਾਵੇਗੀ। ਬੇਸ਼ੱਕ ਪਾਰਟੀ ਵਲੋਂ ਮੰਤਰੀ ਅਹੁਦੇ ਲਈ ਨਾਵਾਂ ਦਾ ਐਲਾਨ ਨਹੀਂ ਹੋਇਆ, ਪਰ ਸੂਤਰਾਂ ਦੇ ਹਵਾਲੇ ਨਾਲ ਅਤੇ ਚਰਚਾਵਾਂ ਅਨੁਸਾਰ ਮੰਤਰੀ ਮੰਡਲ ਵਿਚ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਚਰਨਜੀਤ ਚੰਨੀ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਰਾਣਾ ਗੁਰਜੀਤ ਦਾ ਨਾਮ ਸ਼ਾਮਲ ਹੋ ਸਕਦਾ ਹੈ। ਇਸਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਬਣੇ ਰਾਣਾ ਕੇ.ਪੀ. ਸਿੰਘ ਨੂੰ ਵਿਧਾਨ ਸਭਾ ਦਾ ਸਪੀਕਰ ਬਣਾਇਆ ਜਾ ਸਕਦਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …