ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਹੋਈ ਮੌਤ
ਕੁੱਪਵਾੜਾ/ਬਿਊਰੋ ਨਿਊਜ਼
ਉਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸੇ ਦੌਰਾਨ ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਮੌਤ ਹੋ ਗਈ ਅਤੇ ਉਸਦਾ ਭਰਾ ਜਖ਼ਮੀ ਹੋ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੱਪਵਾੜਾ ਦੇ ਪਿੰਡ ਕਾਲਾਰੂਸ ਵਿਚ ਅੱਤਵਾਦੀਆਂ ਦੀ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਕੀਤੀ ਕਾਰਵਾਈ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲੀ ਸਿੱਕਾ ਦੀ ਬਰਾਮਦ ਕੀਤਾ ਗਿਆ ਹੈ। ਗੋਲੀਬਾਰੀ ਦੌਰਾਨ ਇਕ ਪੁਲਿਸ ਕਰਮੀ ਵੀ ਜ਼ਖ਼ਮੀ ਹੋਇਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …