ਚੰਡੀਗੜ੍ਹ/ਬਿਊਰੋ ਨਿਊਜ਼
ਉਤਰੀ ਭਾਰਤ ਵਿਚ ਠੰਡ ਨੇ ਇਸ ਵਾਰ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਹਿਮਾਚਲ ਦੀਆਂ ਪਹਾੜੀਆਂ ਵਿਚ ਬੇਮੌਸਮੀ ਬਰਫਬਾਰੀ ਅਤੇ ਪੰਜਾਬ ਤੇ ਹਰਿਆਣਾ ਵਿਚ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਮੌਸਮ ਵਿਚ ਬਦਲਾਅ ਲਿਆਂਦਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਪੰਜਾਬ ਵਿਚ ਪੈ ਰਹੇ ਮੀਂਹ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਹੈ ਅਤੇ ਝੋਨੇ ਦੀ ਫਸਲ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਨੂੰ ਲੈ ਸੂਬੇ ਦੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਦੇਖਿਆ ਜਾ ਰਿਹਾ ਹੈ।