ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਨੈਸ਼ਨਲ ਆਗੂਆਂ ਨੇ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦੇ ਇਲਜ਼ਾਮ ਲਗਾਏ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਭਾਰਤ ਭਰ ਵਿਚ 26 ਨਵੰਬਰ ਨੂੰ ਸਟੇਟ ਪੱਧਰੀ ਅੰਦੋਲਨ ਕੀਤੇ ਜਾਣਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ 26 ਨਵੰਬਰ ਨੂੰ ਸੰਘਰਸ਼ ਦਿਨ ਵਜੋਂ ਮਨਾਇਆ ਜਾਵੇਗਾ। ਰਾਜੇਵਾਲ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਬੀ.ਬੀ.ਐਮ.ਬੀ. ਇਕ ਸਾਜਿਸ਼ ਤਹਿਤ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਪਾਣੀਆਂ ਦੇ ਮੁੱਦੇ ’ਤੇ ਬੀਬੀਐਮਬੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਸ ਵਿਚ ਉਲਝਾਉਣ ’ਤੇ ਲੱਗੀ ਹੋਈ ਹੈ।