
ਵੱਡੀ ਗਿਣਤੀ ’ਚ ਸੰਗਤ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਈ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਸੀ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।

