
ਮੁਹਾਲੀ/ਬਿਊਰੋ ਨਿਊਜ਼
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਵੰਦਾ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਫੋਰਟਿਸ ਹਸਪਤਾਲ ਦੇ ਡਾਇਰੈਕਟਰ ਅਭਿਜੀਤ ਸਿੰਘ ਨੇ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜਵੀਰ ਜਵੰਦਾ ਨੇ ਸਵੇਰੇ 10 ਵੱਜ ਕੇ 55 ਮਿੰਟ ’ਤੇ ਆਖਰੀ ਸਾਹ ਲਿਆ। ਜਵੰਦਾ ਦੇ ਦਿਹਾਂਤ ਕਰਕੇ ਸਮੁੱਚੇ ਕਲਾਕਾਰ ਜਗਤ ਵਿਚ ਰੋਸ ਦੀ ਲਹਿਰ ਹੈ। ਜਵੰਦਾ ਦੇ ਦਿਹਾਂਤ ’ਤੇ ਸਿਆਸੀ, ਧਾਰਮਿਕ, ਸਮਾਜਿਕ ਅਤੇ ਗਾਇਕਾਂ-ਕਲਾਕਰਾਂ ਵਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਪਿਛਕੋੜ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਪੋਨਾ ਦਾ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਮੁਹਾਲੀ ਵਿੱਚ ਰਹਿੰਦੇ ਸਨ। ਰਾਜਵੀਰ ਜਵੰਦਾ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਵੀ ਨੌਕਰੀ ਕੀਤੀ ਹੈ।

