ਹਾਦਸੇ ਮੌਕੇ ਕੰਮ ‘ਤੇ ਜਾ ਰਹੇ ਸਨ ਨੌਜਵਾਨ, ਕਾਰ ਨੂੰ ਟਰੱਕ ਨੇ ਮਾਰੀ ਟੱਕਰ
ਜਲੰਧਰ/ਬਿਊਰੋ ਨਿਊਜ਼ : ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇੱਕ ਟਰੱਕ ਨਾਲ ਕਾਰ ਦੀ ਹੋਈ ਸਿੱਧੀ ਟੱਕਰ ਵਿੱਚ ਇਨ੍ਹਾਂ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਜਲੰਧਰ ਜ਼ਿਲ੍ਹੇ ਤੇ ਚੌਥਾ ਰੋਪੜ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਘੋੜਾਵਾਹੀ, ਸੁਰਜੀਤ ਸਿੰਘ ਪਿੰਡ ਮੇਦਾ (ਜਲੰਧਰ), ਮਨੋਜ ਕੁਮਾਰ ਵਾਸੀ ਆਦਮਪੁਰ ਅਤੇ ਜਸਕਰਨ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ। ਹਰਵਿੰਦਰ ਸਿੰਘ ਤਾਂ ਅਜੇ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਦੂਜਾ ਨੌਜਵਾਨ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਨੂੰ ਇਟਲੀ ਗਿਆ ਸੀ।

