ਜਵੰਦਾ ਦੇ ਅੰਤਿਮ ਸਸਕਾਰ ‘ਚ ਵੱਡੀ ਗਿਣਤੀ ਪ੍ਰਸ਼ੰਸ਼ਕ ਹੋਏ ਸ਼ਾਮਲ
ਜਗਰਾਉਂ/ਬਿਊਰੋ ਨਿਊਜ਼ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਚ ਸਸਕਾਰ ਕੀਤਾ ਗਿਆ। ਪ੍ਰਸ਼ੰਸਕਾਂ ਨੇ ਆਪਣੇ ਚਹੇਤੇ ਗਾਇਕ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਜਵੰਦਾ ਦਾ ਸਸਕਾਰ ਉਸੇ ਮੈਦਾਨ ਵਿਚ ਕੀਤਾ ਗਿਆ, ਜਿੱਥੇ ਰਾਜਵੀਰ ਬਚਪਨ ਵਿਚ ਖੇਡਿਆ ਕਰਦਾ ਸੀ। ਗਾਇਕ ਜਵੰਦਾ ਦੀਆਂ ਅੰਤਿਮ ਰਸਮਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਫਿਲਮ ਤੇ ਕਲਾ ਜਗਤ ਦੀਆਂ ਨਾਮੀ ਹਸਤੀਆਂ ਸ਼ਾਮਲ ਹੋਈਆਂ। ਜ਼ਿਕਰਯੋਗ ਹੈ ਕਿ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਕਸਬਾ ਬੱਦੀ ਦੇ ਨੇੜੇ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੌਰਾਨ ਹੀ ਉਨ੍ਹਾਂ ਦਾ ਲੰਘੇ ਬੁੱਧਵਾਰ ਨੂੰ ਸਵੇਰੇ 10 ਵੱਜ ਕੇ 55 ਮਿੰਟ ‘ਤੇ ਦਿਹਾਂਤ ਹੋ ਗਿਆ ਸੀ। ਰਾਜਵੀਰ ਜਵੰਦਾ ਦਾ ਪੰਜਾਬੀ ਗਾਇਕੀ ਵਿਚ ਵੱਡਾ ਨਾਮ ਸੀ ਅਤੇ ਉਸ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਵੀ ਨੌਕਰੀ ਕੀਤੀ ਸੀ।
ਰਾਜਵੀਰ ਜਵੰਦਾ ਨੂੰ ਨਮ ਅੱਖਾਂ ਨਾਲ ਵਿਦਾਈ
RELATED ARTICLES

