ਪੰਜਾਬ ਤੇ ਗੋਆ ‘ਚ ਹੋਈ ਹਾਰ ਪਾਰਟੀ ਨੂੰ ਨਹੀਂ ਹੋ ਰਹੀ ਹਜ਼ਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਧਮਾਕੇਦਾਰ ਜਿੱਤ ਦਰਜ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਸੀ। ਉਸ ਤੋਂ ਬਾਅਦ ਪੰਜਾਬ ਅਤੇ ਗੋਆ ਵਿਚ ਲੜੀਆਂ ਚੋਣਾਂ ਵਿਚ ਪਾਰਟੀ ਪੰਜਾਬ ਵਿਚ ਦੂਜੇ ਸਥਾਨ ‘ਤੇ ਰਹੀ ਅਤੇ ਗੋਆ ਵਿਚ ਖਾਤਾ ਵੀ ਨਹੀਂ ਖੋਲ੍ਹ ਸਕੀ। ਪੰਜਾਬ ਅਤੇ ਗੋਆ ਵਿਚ ਹਾਰ ਪਾਰਟੀ ਨੂੰ ਹਜ਼ਮ ਨਹੀਂ ਹੋ ਰਹੀ ਹੈ ਤੇ ਪਾਰਟੀ ਵਿਚ ਹੁਣ ਫੁੱਟ ਦੇ ਆਸਾਰ ਬਣ ਗਏ ਹਨ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਈਵੀਐਮ ਸਬੰਧੀ ਸ਼ਿਕਾਇਤ ਕੀਤੀ ਹੈ ਕਿ ਪਾਰਟੀ ਦੇ 20-25 ਪ੍ਰਤੀਸ਼ਤ ਵੋਟ ਅਕਾਲੀ ਦਲ ਅਤੇ ਭਾਜਪਾ ਨੂੰ ਚਲੇ ਗਏ, ਉਸਦੀ ਜਾਂਚ ਹੋਣੀ ਚਾਹੀਦੀ ਹੈ। ਚੇਤੇ ਰਹੇ ਕਿ ਪੰਜਾਬ ਚੋਣਾਂ ਦੌਰਾਨ ਇਕ ਰੈਲੀ ਵਿਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਵਲੋਂ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਪਰ ਇਹ ਗੱਲ ਵੱਖਰੀ ਹੈ ਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਸੀ ਕਿ ‘ਆਪ’ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …