ਸੁਖਪਾਲ ਖਹਿਰਾ ਚੀਫ ਵ੍ਹਿਪ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਘੇਰਨ ਲਈ ਐਚ.ਐਸ. ਫੂਲਕਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ।
ਇਸ ਬਾਰੇ ਫੈਸਲਾ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਜਿੱਥੇ ਹਾਰ ਦੇ ਕਾਰਨਾਂ ਬਾਰੇ ਚਰਚਾ ਕੀਤੀ ਗਈ, ਉੱਥੇ ਪੰਜਾਬ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਵੀ ਕੀਤੀ ਗਈ। ਆਮ ਆਦਮੀ ਪਾਰਟੀ ਕਿਸੇ ਤਕੜੇ ਆਗੂ ਨੂੰ ਅੱਗੇ ਲਿਆਉਣਾ ਚਾਹੁੰਦੀ ਸੀ ਤਾਂ ਜੋ ਵਿਰੋਧੀ ਧਿਰ ਦਾ ਚੰਗੀ ਤਰ੍ਹਾਂ ਰੋਲ ਨਿਭਾਅ ਕੇ ਲੋਕਾਂ ਦਾ ਮਨ ਜਿੱਤੇ ਸਕੇ। ਇਸ ਮੀਟਿੰਗ ਵਿੱਚ ਪਾਰਟੀ ਦੇ ਜਿੱਤੇ 20 ਵਿਧਾਇਕ, ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ, ਗੁਰਪ੍ਰੀਤ ਸਿੰਘ ਵੜੈਚ ਤੇ ਭਗਵੰਤ ਮਾਨ ਵੀ ਸ਼ਾਮਲ ਹੋਏ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …