
ਪੰਜਾਬ ’ਚ ਛਿੜੀਆਂ ਸਿਆਸੀ ਚਰਚਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ਪਹੁੰਚ ਕੇ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਦੀ ਇਸ ਮਿਲਣੀ ਨੇ ਪੰਜਾਬ ਕਾਂਗਰਸ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੱਧੂ ਨੇ ਇਸ ਸਬੰਧੀ ਸ਼ੋਸ਼ਲ ਮੀਡੀਆ ਨੇ ਇਕ ਫੋਟੋ ਵੀ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਸਿੱਧੂ ਨੇ ਲਿਖਿਆ ਹੈ ਕਿ ਔਖੇ ਸਮੇਂ ਵਿਚ ਸਾਥ ਦੇਣ ਲਈ ਪਿ੍ਰਅੰਕਾ ਗਾਂਧੀ ਅਤੇ ਉਨ੍ਹਾਂ ਦੇ ਭਰਾ ਰਾਹੁਲ ਦਾ ਧੰਨਵਾਦ। ਇਸ ਮੁਲਾਕਾਤ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਪਿਛਲੇ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਹੀ ਰਹੇ ਹਨ। ਸਿੱਧੂ ਵਲੋਂ ਨਾ ਤਾਂ ਕੋਈ ਸਿਆਸੀ ਸਰਗਰਮੀ ਵਿਚ ਹਿੱਸਾ ਲਿਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਵੀ ਐਲਾਨ ਕੀਤਾ ਸੀ। ਡਾ. ਸਿੱਧੂ ਨੇ ਕਿਹਾ ਸੀ ਕਿ ਕਾਂਗਰਸ ਭਾਵੇਂ ਉਨ੍ਹਾਂ ਨੂੰ ਟਿਕਟ ਦੇਵੇ ਜਾਂ ਨਾ ਦੇਵੇ, ਪਰ ਫਿਰ ਵੀ ਉਹ ਚੋਣ ਜ਼ਰੂਰ ਲੜਨਗੇ। ਨਵਜੋਤ ਸਿੰਘ ਸਿੱਧੂ ਤੇ ਪਿ੍ਰਅੰਕਾ ਗਾਂਧੀ ਦੀ ਇਸ ਮੁਲਾਕਾਤ ਨੇ ਫਿਰ ਤੋਂ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਛੇੜ ਦਿੱਤੀਆਂ ਹਨ।

