5.8 C
Toronto
Tuesday, November 25, 2025
spot_img
HomeਕੈਨੇਡਾFrontਪੰਜਾਬ ਸਰਕਾਰ ਵਲੋਂ ‘ਮੈਂਟਲ ਹੈਲਥ ਪਾਲਿਸੀ ਲਾਂਚ’

ਪੰਜਾਬ ਸਰਕਾਰ ਵਲੋਂ ‘ਮੈਂਟਲ ਹੈਲਥ ਪਾਲਿਸੀ ਲਾਂਚ’


ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ : ਮਾਨਸਿਕ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਕੀਤਾ ਜਾਵੇਗਾ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸ਼ੁੱਕਰਵਾਰ ਨੂੰ ਵਿਸ਼ਵ ਮੈਂਟਲ ਹੈਲਥ ਦਿਵਸ ਮੌਕੇ ਪੰਜਾਬ ਦੀ ਮੈਂਟਲ ਹੈਲਥ ਪਾਲਿਸੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਵਿਚ ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀ ਹੜ੍ਹਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਾਨਸਿਕ ਸਦਮਿਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਮਾਨਸਿਕ ਤਣਾਅ ਦੇ ਚਲਦਿਆਂ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਇਸ ਲਈ ਮਨੋਵਿਗਿਆਨੀਆਂ ਦੀ ਮਦਦ ਲੈ ਕੇ ਲੋਕਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

RELATED ARTICLES
POPULAR POSTS