
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸ਼ਾਸ਼ਿਤ ਪ੍ਰਦੇਸ਼ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਦਿੰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਹਫਤਿਆਂ ਦਾ ਸਮਾਂ ਦਿੱਤਾ ਹੈ। ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨਾਲ ਰਾਜ ਦੇ ਦਰਜੇ ਦੀ ਬਹਾਲੀ ਬਾਰੇ ਚਰਚਾ ਚੱਲ ਰਹੀ ਹੈ। ਸੌਲੀਸਿਟਰ ਜਨਰਲ ਨੇ ਇਲਜ਼ਾਮ ਲਗਾਇਆ ਕਿ ਕੁਝ ਲੋਕ ਇੱਕ ਖਾਸ ਕਿਸਮ ਦੀ ਗਲਤ ਜਾਣਕਾਰੀ ਫੈਲਾ ਰਹੇ ਹਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਇੱਕ ਨਿਰਾਸ਼ਾਜਨਕ ਤਸਵੀਰ ਪੇਸ਼ ਕਰ ਰਹੇ ਹਨ।

