
ਕਿਹਾ : ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਕੀਤੀ ਮੇਰੀ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚੋਂ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਨੇ ਇਕ ਵੱਡਾ ਦਾਅਵਾ ਕਰ ਦਿੱਤਾ ਹੈ। ਚਤੁਰਵੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਬਕਾਇਦਾ ਉਸਦੇ ਨਾਮ ਦੀ ਤਾਈਦ ਕੀਤੀ ਹੈ। ਚਤੁਰਵੇਦੀ ਨੇ ਨਾਮਜ਼ਦਗੀ ਪੱਤਰ ਦੇ ਨਾਲ ‘ਆਪ’ ਦੇ 10 ਵਿਧਾਇਕਾਂ ਦੀ ਤਾਈਦ ਵਾਲਾ ਦਸਤਾਵੇਜ਼ ਵੀ ਵਿਧਾਨ ਸਭਾ ਦੇ ਸਕੱਤਰੇਤ ਨੂੰ ਸੌਂਪਿਆ ਹੈ। ਇਨ੍ਹਾਂ 10 ਵਿਧਾਇਕਾਂ ਵਿਚ ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਸੁਖਬੀਰ ਸਿੰਘ ਮਾਈਸਰਖਾਨਾ, ਰਣਬੀਰ ਸਿੰਘ ਭੁੱਲਰ ਅਤੇ ਗੁਰਲਾਲ ਸਿੰਘ ਘਨੌਰ ਸ਼ਾਮਲ ਹਨ। ਇਸੇ ਤਰ੍ਹਾਂ ਅਮੋਲਕ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਵਣਾਂਵਾਲੀ ਅਤੇ ਕੁਲਵੰਤ ਸਿੰਘ ਬਾਜ਼ੀਗਰ ਵੀ ਇਨ੍ਹਾਂ ਵਿਧਾਇਕਾਂ ਵਿਚ ਸ਼ਾਮਲ ਦੱਸੇ ਗਏ ਹਨ। ਉਧਰ ਦੂਜੇ ਪਾਸੇ ਇਨ੍ਹਾਂ ਵਿਧਾਇਕਾਂ ਨੇ ਕਿਸੇ ਵੀ ਆਜ਼ਾਦ ਉਮੀਦਵਾਰ ਦੇ ਨਾਮ ਦੀ ਤਾਈਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿਧਾਇਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੇ ਜਾਅਲੀ ਦਸਤਖਤ ਕੀਤੇ ਗਏ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਇਕ ਰਾਜ ਸਭਾ ਸੀਟ ਲਈ ਰਾਜਿੰਦਰ ਗੁਪਤਾ ਨੂੰ ਬਣਾਇਆ ਹੈ ਉਮੀਦਵਾਰ।

